Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 8

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਅਕਤੂਬਰ 2027

ਸ਼ੁੱਕਰਵਾਰ · ਆਮ ਸਮੇਂ ਦਾ 27ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 27ਵੇਂ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਯੋਏ 1:13–15; 2:1–2

13ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ! 14ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ! 15ਹਾਏ ਉਸ ਦਿਨ ਨੂੰ! ਕਿਉਂ ਜੋ ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆ ਰਿਹਾ ਹੈ! 2:1ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ! 2ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ!

ਜਵਾਬੀ ਭਜਨ

ਜ਼ਬੂ 9:1–2, 5, 15, 7–8

1ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ। 2ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ। 5ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ। 15ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ। 7ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ 8ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।

ਇੰਜੀਲ

ਲੂਕਾ 11:15–26

15ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। 16ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ। 17ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ। 18ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ। 19ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ। 20ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ। 21ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ। 22ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ। 23ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ। 24ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ। 25ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ। 26ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ