Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 8

ਆਰਥੋਡਾਕਸ ਕੈਲੰਡਰ · 25 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 8 ਅਕਤੂਬਰ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 16ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Venerable Euphrosene of Alexandria (5th C)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10; ਕਹਾ 3; ਕਹਾ 8 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10:31–11:12

31ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ। 32ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ। 11:1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ। 2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ। 3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ। 4ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ। 5ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ। 6ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ। 7ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ। 8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ। 9ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। 10ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! 11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ। 12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ: ਇੰਜੀਲ

ਮੱਤੀ 11:27–30

27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।

ਪੱਤ੍ਰੀ (ਸੰਤ ਸਰਗੀਅਸ ਲਈ)

ਗਲਾ 5:22–6:2

22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਇੰਜੀਲ (ਸੰਤ ਸਰਗੀਅਸ ਲਈ)

ਲੂਕਾ 6:17–23

17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 25 ਸਿਵਲ ਕੈਲੰਡਰ ਦਾ ਅਕਤੂਬਰ 8 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ