ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 9
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਅਕਤੂਬਰ 2027
ਸ਼ਨੀਵਾਰ · ਆਮ ਸਮੇਂ ਦਾ 27ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 27ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਡੈਨਿਸ ਅਤੇ ਸਾਥੀ, ਸ਼ਹੀਦ · ਇੱਛਿਕ ਯਾਦਗਾਰੀ ਦਿਨ
ਸੰਤ ਜੌਨ ਲਿਓਨਾਰਡੀ, ਪਾਦਰੀ · ਇੱਛਿਕ ਯਾਦਗਾਰੀ ਦਿਨ
ਸੰਤ ਜੌਨ ਹੈਨਰੀ ਨਿਊਮੈਨ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
12ਕੌਮਾਂ ਆਪਣੇ ਆਪ ਨੂੰ ਉਕਸਾਉਣ ਅਤੇ ਯਹੋਸ਼ਾਫ਼ਾਤ ਦੀ ਘਾਟੀ ਵਿੱਚ ਜਾਣ, ਕਿਉਂ ਜੋ ਮੈਂ ਉੱਥੇ ਬੈਠ ਕੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰਾਂਗਾ। 13ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ। ਆਓ, ਦਾਖਾਂ ਨੂੰ ਮਿੱਧੋ ਕਿਉਂਕਿ ਹੌਦ ਭਰ ਗਈ ਹੈ, ਮਟਕੇ ਭਰ-ਭਰ ਉੱਛਲਦੇ ਹਨ, ਕਿਉਂ ਜੋ ਉਹਨਾਂ ਦੀ ਬੁਰਿਆਈ ਬਹੁਤ ਵੱਡੀ ਹੈ। 14ਨਬੇੜੇ ਦੀ ਘਾਟੀ ਵਿੱਚ ਭੀੜਾਂ ਦੀਆਂ ਭੀੜਾਂ! ਕਿਉਂ ਜੋ ਨਬੇੜੇ ਦੀ ਘਾਟੀ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ! 15ਸੂਰਜ ਅਤੇ ਚੰਦ ਕਾਲੇ ਹੋ ਗਏ ਹਨ, ਤਾਰੇ ਆਪਣੀ ਚਮਕ ਨਹੀਂ ਦਿੰਦੇ! 16ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ। 17ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ। 18ਉਸ ਦਿਨ ਅਜਿਹਾ ਹੋਵੇਗਾ ਕਿ ਪਰਬਤਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ। 19ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ। 20ਪਰ ਯਹੂਦਾਹ ਸਦਾ ਲਈ ਅਤੇ ਯਰੂਸ਼ਲਮ ਪੀੜ੍ਹੀਓਂ ਪੀੜ੍ਹੀ ਵੱਸਿਆ ਰਹੇਗਾ। 21ਮੈਂ ਉਹਨਾਂ ਨੂੰ ਖ਼ੂਨ ਦੇ ਦੋਸ਼ ਤੋਂ ਨਿਰਦੋਸ਼ ਠਹਿਰਾਵਾਂਗਾ, ਜਿਹੜਾ ਮੈਂ ਹੁਣ ਤੱਕ ਨਿਰਦੋਸ਼ ਨਹੀਂ ਠਹਿਰਾਇਆ ਸੀ, ਕਿਉਂ ਜੋ ਯਹੋਵਾਹ ਸੀਯੋਨ ਵਿੱਚ ਵੱਸਦਾ ਹੈ।
ਜਵਾਬੀ ਭਜਨ
1ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ! 2ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ। 5ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ! 6ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ। 11ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ। 12ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ!
ਇੰਜੀਲ
27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਅੱਜ ਦੇ ਸੰਤ
- ਸੰਤ ਡੈਨਿਸ ਅਤੇ ਸਾਥੀ, ਸ਼ਹੀਦ
- ਸੰਤ ਜੌਨ ਲਿਓਨਾਰਡੀ, ਪਾਦਰੀ
- ਸੰਤ ਜੌਨ ਹੈਨਰੀ ਨਿਊਮੈਨ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ