Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 11

ਆਰਥੋਡਾਕਸ ਕੈਲੰਡਰ · 28 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 11 ਅਕਤੂਬਰ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 17ਵਾਂ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Venerable Chariton the Confessor, Abbot of Palestine († c. 350)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ: ਇੰਜੀਲ

ਮੱਤੀ 4:25–5:12

25ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ। 5:1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। 2ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ: 3ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। 5ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ। 6ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। 7ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। 8ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। 9ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ। 10ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 11ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। 12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।

ਪੱਤ੍ਰੀ

ਅਫ਼ 1:22–2:3

22ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! 23ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ! 2:1ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ! 2ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ! 3ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!

ਪੱਤ੍ਰੀ (ਸੰਤ ਖਾਰੀਤੋਨ ਲਈ)

2 ਕੁਰਿੰਥੀ 4:6–15

6ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ। 7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। 8ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। 9ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ। 10ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। 11ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ। 12ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ। 13ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ। 14ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ। 15ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।

ਇੰਜੀਲ

ਲੂਕਾ 4:37–44

37ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ। 38ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ। 39ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ। 40ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। 41ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ। 42ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ। 43ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ। 44ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।

ਇੰਜੀਲ (ਸੰਤ ਖਾਰੀਤੋਨ ਲਈ)

ਲੂਕਾ 6:17–23

17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 28 ਸਿਵਲ ਕੈਲੰਡਰ ਦਾ ਅਕਤੂਬਰ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ