ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 12
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਅਕਤੂਬਰ 2027
ਮੰਗਲਵਾਰ · ਆਮ ਸਮੇਂ ਦਾ 28ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 28ਵੇਂ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
16ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ। 17ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ। 18ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ। 19ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ। 20ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ। 21ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ। 22ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ। 23ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ। 24ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ। 25ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ। 2ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ। 3ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ। 4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,
ਇੰਜੀਲ
37ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ। 38ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ। 39ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ। 40ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ? 41ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ