Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 12

ਆਰਥੋਡਾਕਸ ਕੈਲੰਡਰ · 29 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 12 ਅਕਤੂਬਰ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 17ਵਾਂ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Venerable Kyriakos the Hermit of Palestine († 556)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਅਫ਼ 2:19–3:7

19ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ! 20ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! 21ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। 22ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ। 3:1ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ। 2ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ! 3ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ! 4ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ! 5ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ! 6ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ! 7ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!

ਪੱਤ੍ਰੀ (ਸੰਤ ਕੁਰਿਆਕੋਸ ਇਕਾਂਤਵਾਸੀ ਲਈ)

ਗਲਾ 5:22–6:2

22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਇੰਜੀਲ

ਲੂਕਾ 5:12–16

12ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। 13ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ। 14ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ। 15ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ। 16ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 29 ਸਿਵਲ ਕੈਲੰਡਰ ਦਾ ਅਕਤੂਬਰ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ