ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 13
ਆਰਥੋਡਾਕਸ ਕੈਲੰਡਰ · 30 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 13 ਅਕਤੂਬਰ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 17ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Hieromartyr Gregory, Bishop and Enlightener of Great Armenia († c. 335)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
8ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ! 9ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! 10ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ! 11ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! 12ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ! 13ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ! 14ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ! 15ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ! 16ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! 17ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, 18ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! 19ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ। 20ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ! 21ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ।
ਪੱਤ੍ਰੀ (ਵੀਰਵਾਰ ਲਈ)
14ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ! 15ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ! 16ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ। 17ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ! 18ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ! 19ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!
ਇੰਜੀਲ
33ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ। 34ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ? 35ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ। 36ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ। 37ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ। 38ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ। 39ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।
ਇੰਜੀਲ (ਵੀਰਵਾਰ ਲਈ)
12ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ। 13ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ 14ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ 15ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ 16ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ। 17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 30 ਸਿਵਲ ਕੈਲੰਡਰ ਦਾ ਅਕਤੂਬਰ 13 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ