ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 14
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਅਕਤੂਬਰ 2027
ਵੀਰਵਾਰ · ਆਮ ਸਮੇਂ ਦਾ 28ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 28ਵੇਂ ਹਫ਼ਤੇ ਦਾ ਵੀਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਕਾਲਿਸਤੁਸ ਪਹਿਲੇ, ਪੋਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
21ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ। 22ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ। 23ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ। 24ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ। 25ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ। 26ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ। 27ਸੋ ਹੁਣ ਘਮੰਡ ਕਿੱਥੇ ਗਿਆ? ਉਹ ਤਾਂ ਰਹਿ ਗਿਆ। ਕਿਸ ਤਰ੍ਹਾਂ ਦੀ ਬਿਧੀ ਨਾਲ? ਭਲਾ, ਕਰਮਾਂ ਦੀ? ਨਹੀਂ! ਸਗੋਂ ਵਿਸ਼ਵਾਸ ਦੀ ਬਿਧੀ ਨਾਲ। 28ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ। 29ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ। 30ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ।
ਜਵਾਬੀ ਭਜਨ
1ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ, 2ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ! 3ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ? 4ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ। 5ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ। 6ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।
ਇੰਜੀਲ
47ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ। 48ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ। 49ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ। 50ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ। 51ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ। 52ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ। 53ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ। 54ਅਤੇ ਤਾੜ ਵਿੱਚ ਸਨ ਜੋ ਉਸ ਦੇ ਮੂੰਹ ਦੀ ਕੋਈ ਗੱਲ ਫੜਨ।
ਅੱਜ ਦੇ ਸੰਤ
- ਸੰਤ ਕਾਲਿਸਤੁਸ ਪਹਿਲੇ, ਪੋਪ ਅਤੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ