Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 15

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਅਕਤੂਬਰ 2027

ਸ਼ੁੱਕਰਵਾਰ · ਆਮ ਸਮੇਂ ਦਾ 28ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 28ਵੇਂ ਹਫ਼ਤੇ ਦਾ ਸ਼ੁੱਕਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਯਿਸੂ ਦੀ ਸੰਤ ਟੇਰੇਸਾ (ਆਵਿਲਾ ਦੀ), ਕੁਆਰੀ ਅਤੇ ਕਲੀਸਿਯਾ ਦੀ ਆਚਾਰੀਆ · ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਰੋਮ 4:1–8

1ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ? 2ਕਿਉਂਕਿ ਜੇ ਅਬਰਾਹਾਮ ਆਪਣੇ ਭਲੇ ਕੰਮਾਂ ਤੋਂ ਧਰਮੀ ਠਹਿਰਾਇਆ ਜਾਂਦਾ ਤਾਂ ਉਹ ਨੂੰ ਘਮੰਡ ਕਰਨ ਦੀ ਥਾਂ ਹੁੰਦੀ, ਪ੍ਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ। 3ਕਿਉਂ ਜੋ ਪਵਿੱਤਰ ਗ੍ਰੰਥ ਕੀ ਕਹਿੰਦਾ ਹੈ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ। 4ਹੁਣ ਜਿਹੜਾ ਕੰਮ ਕਰਦਾ ਹੈ ਉਸ ਦੀ ਮਜ਼ਦੂਰੀ ਬਖਸ਼ੀਸ਼ ਨਹੀਂ ਸਗੋਂ ਹੱਕ ਗਿਣੀ ਜਾਂਦੀ ਹੈ। 5ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ। 6ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ। 7ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ। 8ਧੰਨ ਹੈ ਉਹ ਮਨੁੱਖ ਜਿਸ ਦੇ ਪਾਪ ਪਰਮੇਸ਼ੁਰ ਨਾ ਗਿਣੇਗਾ।

ਜਵਾਬੀ ਭਜਨ

ਜ਼ਬੂ 32:1–2, 5, 11

1ਦਾਊਦ ਦਾ ਭਜਨ। ਮਸ਼ਕੀਲ। ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ। 2ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ। 5ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ। 11ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲ ਵਾਲਿਓ, ਜੈਕਾਰਾ ਗਜਾਓ!

ਇੰਜੀਲ

ਲੂਕਾ 12:1–7

1ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ। 2ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ। 3ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ। 4ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ। 5ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। 6ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ। 7ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ