Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 15

ਆਰਥੋਡਾਕਸ ਕੈਲੰਡਰ · 2 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 15 ਅਕਤੂਬਰ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 17ਵਾਂ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Hieromartyr Cyprian and Virginmartyr Justina of Nicomedia († 304)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਅਫ਼ 4:17–25

17ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ! 18ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ! 19ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ! 20ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ! 21ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ! 22ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! 23ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! 24ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ। 25ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!

ਪੱਤ੍ਰੀ (ਸੰਤ ਕੁਪ੍ਰੀਆਨ ਲਈ)

1 ਤਿਮ 1:12–17

12ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ। 13ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ। 14ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ। 15ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ। 16ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ। 17ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।

ਇੰਜੀਲ

ਲੂਕਾ 6:17–23

17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 2 ਸਿਵਲ ਕੈਲੰਡਰ ਦਾ ਅਕਤੂਬਰ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ