Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 16

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਅਕਤੂਬਰ 2027

ਸ਼ਨੀਵਾਰ · ਆਮ ਸਮੇਂ ਦਾ 28ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 28ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਹੈੱਡਵਿਗ, ਧਰਮਸੰਘੀ · ਇੱਛਿਕ ਯਾਦਗਾਰੀ ਦਿਨ

ਸੰਤ ਮਾਰਗਰੇਟ ਮੈਰੀ ਅਲਾਕੋਕ, ਕੁਆਰੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਰੋਮ 4:13, 16–18

13ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ। 16ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ, 17ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ। 18ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।

ਜਵਾਬੀ ਭਜਨ

ਜ਼ਬੂ 105:6–9, 42–43

6ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ, 7ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ! 8ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ, 9ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ, 42ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ। 43ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।

ਇੰਜੀਲ

ਲੂਕਾ 12:8–12

8ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ। 9ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ। 10ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ। 11ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ? 12ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ