Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 16

ਆਰਥੋਡਾਕਸ ਕੈਲੰਡਰ · 3 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 16 ਅਕਤੂਬਰ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 17ਵਾਂ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Hieromartyr Dionysius the Areopagite, Bishop of Athens († 96)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 14:20–25

20ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ। 21ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ। 22ਸੋ ਪਰਾਈ ਭਾਸ਼ਾ ਵਿਸ਼ਵਾਸੀਆਂ ਲਈ ਨਹੀਂ ਸਗੋਂ ਅਵਿਸ਼ਵਾਸੀਆਂ ਦੇ ਲਈ ਇੱਕ ਨਿਸ਼ਾਨੀ ਹਨ, ਪਰ ਭਵਿੱਖਬਾਣੀ ਨਿਹਚਾਹੀਣਾਂ ਲਈ ਨਹੀਂ ਸਗੋਂ ਵਿਸ਼ਵਾਸੀਆਂ ਲਈ ਹੈ। 23ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ? 24ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ। 25ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!

ਪੱਤ੍ਰੀ (ਸੰਤ ਦਿਯਾਨੀਸਿਯੁਸ ਅਰਿਯੁਪਗੀ ਲਈ)

ਰਸੂਲਾਂ 17:16–34

16ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ। 17ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ। 18ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ। 19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ? 20ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ। 21ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ। 22ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ। 23ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ। 24ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ। 25ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ। 26ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ 27ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ। 28ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ। 29ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ। 30ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ। 31ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ। 32ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ। 33ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ। 34ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।

ਇੰਜੀਲ

ਲੂਕਾ 5:17–26

17ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ। 18ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ। 19ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ। 20ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਮਾਫ਼ ਹੋਏ। 21ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ? 22ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ? 23ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? 24ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। 25ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ। 26ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 3 ਸਿਵਲ ਕੈਲੰਡਰ ਦਾ ਅਕਤੂਬਰ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ