Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 17

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਅਕਤੂਬਰ 2027

ਐਤਵਾਰ · ਆਮ ਸਮੇਂ ਦਾ 29ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 29ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 53:10–11

10ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ। 11ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।

ਜਵਾਬੀ ਭਜਨ

ਜ਼ਬੂ 33:4–5, 18–20, 22

4ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ। 5ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ। 18ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, 19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ। 20ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ। 22ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।

ਦੂਜਾ ਪਾਠ

ਇਬਰਾ 4:14–16

14ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ। 15ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ। 16ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।

ਇੰਜੀਲ

ਮਰਕੁ 10:35–45

35ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ। 36ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? 37ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ। 38ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ? 39ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ। 40ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ। 41ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ। 42ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ। 43ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ। 44ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ। 45ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ