ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 17
ਆਰਥੋਡਾਕਸ ਕੈਲੰਡਰ · 4 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 17 ਅਕਤੂਬਰ 2027
ਐਤਵਾਰ · ਸੁਰ 8
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ 17ਵਾਂ ਐਤਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਛੇਵੀਂ ਇੰਜੀਲ
36ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ। 37ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ। 38ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ? 39ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ। 40ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ। 41ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ? 42ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ। 43ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ। 44ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ। 45ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ। 46ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ। 47ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ। 48ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ। 49ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ। 50ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ। 51ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ। 52ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ। 53ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।
ਪੱਤ੍ਰੀ
16ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ। 17ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ, 18ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ। 7:1ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।
ਇੰਜੀਲ
31ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ। 32ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ? 33ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ? 34ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ। 35ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ। 36ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 4 ਸਿਵਲ ਕੈਲੰਡਰ ਦਾ ਅਕਤੂਬਰ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ