Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 18

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਅਕਤੂਬਰ 2027

ਸੋਮਵਾਰ · ਆਮ ਸਮੇਂ ਦਾ 29ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਇੰਜੀਲ-ਲੇਖਕ ਸੰਤ ਲੂਕਾ

ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

2 ਤਿਮ 4:9–17

9ਤੂੰ ਮੇਰੇ ਕੋਲ ਛੇਤੀ ਆਉਣ ਦਾ ਯਤਨ ਕਰ। 10ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥਸਲੁਨੀਕੇ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ। 11ਇਕੱਲਾ ਲੂਕਾ ਹੀ ਮੇਰੇ ਕੋਲ ਹੈ। ਤੂੰ ਮਰਕੁਸ ਨੂੰ ਨਾਲ ਲੈ ਕੇ ਆਵੀਂ ਕਿਉਂ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ। 12ਪਰ ਤੁਖਿਕੁਸ ਨੂੰ ਮੈਂ ਅਫ਼ਸੁਸ ਭੇਜਿਆ। 13ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸੀ ਅਤੇ ਪੋਥੀਆਂ ਅਤੇ ਖ਼ਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ। 14ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ। 15ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ। 16ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ। 17ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।

ਜਵਾਬੀ ਭਜਨ

ਜ਼ਬੂ 145:10–13, 17–18

10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ। 11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ, 12ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ। 13ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ। 17ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ। 18ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।

ਇੰਜੀਲ

ਲੂਕਾ 10:1–9

1ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ। 2ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ। 3ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ। 4ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ। 5ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ। 6ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ। 7ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ। 8ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ। 9ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ