Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 18

ਆਰਥੋਡਾਕਸ ਕੈਲੰਡਰ · 5 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 18 ਅਕਤੂਬਰ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 18ਵਾਂ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Martyr Charitina of Amisus († 304)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਅਫ਼ 4:25–32

25ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ! 26ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ! 27ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ! 28ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ! 29ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ! 30ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ! 31ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ! 32ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।

ਇੰਜੀਲ

ਲੂਕਾ 6:24–30

24ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ। 25ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ। 26ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ। 27ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। 28ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ। 29ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ। 30ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 5 ਸਿਵਲ ਕੈਲੰਡਰ ਦਾ ਅਕਤੂਬਰ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ