ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 19
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਅਕਤੂਬਰ 2027
ਮੰਗਲਵਾਰ · ਆਮ ਸਮੇਂ ਦਾ 29ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 29ਵੇਂ ਹਫ਼ਤੇ ਦਾ ਮੰਗਲਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸਲੀਬ ਦੇ ਸੰਤ ਪੌਲ, ਪਾਦਰੀ · ਇੱਛਿਕ ਯਾਦਗਾਰੀ ਦਿਨ
ਸੰਤ ਜੌਨ ਡੀ ਬ੍ਰੇਬਿਊਫ਼ ਅਤੇ ਆਈਜ਼ਕ ਜੋਗਸ, ਪਾਦਰੀ ਅਤੇ ਸ਼ਹੀਦ, ਅਤੇ ਉਨ੍ਹਾਂ ਦੇ ਸਾਥੀ, ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
12ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ। 15ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ। 17ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ। 18ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਾਰਿਆਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਾਰਮਿਕਤਾ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ। 19ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ। 20ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ। 21ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ।
ਜਵਾਬੀ ਭਜਨ
6ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ। 7ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ 8ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ। 9ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ। 16ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
ਇੰਜੀਲ
35ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ। 36ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ। 37ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ। 38ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।
ਅੱਜ ਦੇ ਸੰਤ
- ਸਲੀਬ ਦੇ ਸੰਤ ਪੌਲ, ਪਾਦਰੀ
- ਸੰਤ ਜੌਨ ਡੀ ਬ੍ਰੇਬਿਊਫ਼ ਅਤੇ ਆਈਜ਼ਕ ਜੋਗਸ, ਪਾਦਰੀ ਅਤੇ ਸ਼ਹੀਦ, ਅਤੇ ਉਨ੍ਹਾਂ ਦੇ ਸਾਥੀ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ