ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 19
ਆਰਥੋਡਾਕਸ ਕੈਲੰਡਰ · 6 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 19 ਅਕਤੂਬਰ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 18ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Holy and Glorious Apostle Thomas (1st C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ (ਰਸੂਲ ਥੋਮਾ ਲਈ)
9ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ। 10ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ। 11ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ। 12ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ। 13ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ। 14ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ। 15ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ। 16ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।
ਇੰਜੀਲ
37ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ। 38ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ। 39ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ? 40ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ। 41ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ? 42ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ। 43ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ। 44ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ। 45ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।
ਪੱਤ੍ਰੀ
20ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ। 21ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ। 22ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। 23ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ। 24ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ। 25ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। 26ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।
ਇੰਜੀਲ (ਰਸੂਲ ਥੋਮਾ ਲਈ)
19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ। 21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” 22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।” 24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।” 26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” 28ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।” 29ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।” 30ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। 31ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 6 ਸਿਵਲ ਕੈਲੰਡਰ ਦਾ ਅਕਤੂਬਰ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ