ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 20
ਆਰਥੋਡਾਕਸ ਕੈਲੰਡਰ · 7 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 20 ਅਕਤੂਬਰ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 18ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Martyrs Sergius and Baccus in Syria († 290-303)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
25ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। 26ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। 27ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ। 28ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। 29ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। 30ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ। 31ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 32ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ। 33ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
ਇੰਜੀਲ
46ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ? 47ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ। 48ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ। 49ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ। 7:1ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 7 ਸਿਵਲ ਕੈਲੰਡਰ ਦਾ ਅਕਤੂਬਰ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ