Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 21

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਅਕਤੂਬਰ 2027

ਵੀਰਵਾਰ · ਆਮ ਸਮੇਂ ਦਾ 29ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 29ਵੇਂ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਰੋਮ 6:19–23

19ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ। 20ਜਦੋਂ ਤੁਸੀਂ ਪਾਪ ਦੇ ਦਾਸ ਸੀ ਤਾਂ ਧਾਰਮਿਕਤਾ ਤੋਂ ਆਜ਼ਾਦ ਸੀ। 21ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ? 22ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ। 23ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।

ਜਵਾਬੀ ਭਜਨ

ਜ਼ਬੂ 1:1–4, 6

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। 4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। 6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਇੰਜੀਲ

ਲੂਕਾ 12:49–53

49ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ! 50ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ! 51ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ। 52ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ। 53ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ