ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 21
ਆਰਥੋਡਾਕਸ ਕੈਲੰਡਰ · 8 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 21 ਅਕਤੂਬਰ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 18ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Venerable Pelagia the Penitent († 457)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਇੰਜੀਲ
17ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ। 18ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ। 19ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ। 20ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ? 21ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ। 22ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। 23ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ। 24ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? 25ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ। 26ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ। 27ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ। 28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ। 29ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ। 30ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।
ਪੱਤ੍ਰੀ
33ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ। 6:1ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। 2ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। 3ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ। 4ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ। 5ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ। 6ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ। 7ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ। 8ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ। 9ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 8 ਸਿਵਲ ਕੈਲੰਡਰ ਦਾ ਅਕਤੂਬਰ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ