ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 22
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਅਕਤੂਬਰ 2027
ਸ਼ੁੱਕਰਵਾਰ · ਆਮ ਸਮੇਂ ਦਾ 29ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 29ਵੇਂ ਹਫ਼ਤੇ ਦਾ ਸ਼ੁੱਕਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਜੌਨ ਪੌਲ ਦੂਜੇ, ਪੋਪ · ਇੱਛਿਕ ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
18ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ। 19ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ। 20ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ। 21ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ। 22ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ। 23ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ। 24ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ? 25ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।
ਜਵਾਬੀ ਭਜਨ
66ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ। 68ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ। 76ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ। 77ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ! 93ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ। 94ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
ਇੰਜੀਲ
54ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ। 55ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ। 56ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ? 57ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ? 58ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ। 59ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
ਅੱਜ ਦੇ ਸੰਤ
- ਸੰਤ ਜੌਨ ਪੌਲ ਦੂਜੇ, ਪੋਪ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ