ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 22
ਆਰਥੋਡਾਕਸ ਕੈਲੰਡਰ · 9 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 22 ਅਕਤੂਬਰ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 18ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Holy Apostle James the son of Alphæus (1st C)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
18ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ। 19ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। 20ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ। 21ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ। 22ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਭੇਜਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ। 23ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ! 24ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ।
ਇੰਜੀਲ
31ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ? 32ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ। 33ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ। 34ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ! 35ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 9 ਸਿਵਲ ਕੈਲੰਡਰ ਦਾ ਅਕਤੂਬਰ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ