ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 23
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਅਕਤੂਬਰ 2027
ਸ਼ਨੀਵਾਰ · ਆਮ ਸਮੇਂ ਦਾ 29ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 29ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਕਾਪਿਸਤ੍ਰਾਨੋ ਦੇ ਸੰਤ ਜੌਨ, ਪਾਦਰੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ। 2ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ। 3ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ। 4ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ। 5ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ। 6ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ। 7ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ। 8ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ। 9ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ। 10ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ। 11ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।
ਜਵਾਬੀ ਭਜਨ
1ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ। 2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ। 3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ? 4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ। 5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ। 6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
ਇੰਜੀਲ
1ਉਸ ਸਮੇਂ ਕਈ ਲੋਕ ਉੱਥੇ ਆ ਪਹੁੰਚੇ ਜਿਹੜੇ ਯਿਸੂ ਨੂੰ ਉਨ੍ਹਾਂ ਗਲੀਲੀਆਂ ਦਾ ਹਾਲ ਦੱਸਣ ਲੱਗੇ, ਜਿਨ੍ਹਾਂ ਦਾ ਖੂਨ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ। 2ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ? 3ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ। 4ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ? 5ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ। 6ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਹੀਂ ਲੱਭਾ। 7ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਸ ਨੂੰ ਵੱਢ ਸੁੱਟ। ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ? 8ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਸ ਵਾਰ ਇਸ ਨੂੰ ਰਹਿਣ ਦਿਓ। ਮੈਂ ਇਸ ਦੇ ਆਲੇ-ਦੁਆਲੇ ਖਾਲ੍ਹ ਪੁਟਾਂਗਾਂ ਅਤੇ ਖਾਦ ਪਾਵਾਂਗਾ। 9ਸ਼ਾਇਦ ਅਗਲੇ ਸਾਲ ਫਲ ਲੱਗੇ। ਨਹੀਂ ਤਾਂ ਇਸ ਨੂੰ ਵਢਾ ਦੇਣਾ।
ਅੱਜ ਦੇ ਸੰਤ
- ਕਾਪਿਸਤ੍ਰਾਨੋ ਦੇ ਸੰਤ ਜੌਨ, ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ