Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 23

ਆਰਥੋਡਾਕਸ ਕੈਲੰਡਰ · 10 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 23 ਅਕਤੂਬਰ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 18ਵਾਂ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Martyrs Eulampius and Eulampia, at Nicomedia, and 200 martyrs with them († 303-311)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 15:39–45

39ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ। 40ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਪਰ ਸਵਰਗੀ ਪ੍ਰਤਾਪ ਹੋਰ ਹੈ ਅਤੇ ਜ਼ਮੀਨੀ ਦਾ ਹੋਰ ਹੈ। 41ਸੂਰਜ ਦਾ ਪ੍ਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪ੍ਰਤਾਪ ਹੋਰ ਕਿਉਂ ਜੋ ਪ੍ਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ। 42ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ। 43ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ। 44ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ। 45ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ।

ਇੰਜੀਲ

ਲੂਕਾ 5:27–32

27ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ। 28ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ। 29ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ। 30ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ? 31ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। 32ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 10 ਸਿਵਲ ਕੈਲੰਡਰ ਦਾ ਅਕਤੂਬਰ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ