Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 24

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਅਕਤੂਬਰ 2027

ਐਤਵਾਰ · ਆਮ ਸਮੇਂ ਦਾ 30ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 30ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਯਿਰ 31:7–9

7ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ! 8ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ! 9ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।

ਜਵਾਬੀ ਭਜਨ

ਜ਼ਬੂ 126:1–6

1ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! 2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ! 3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ! 4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ! 5ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ। 6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!

ਦੂਜਾ ਪਾਠ

ਇਬਰਾ 5:1–6

1ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ। 2ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ। 3ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਉਹ ਨੂੰ ਆਪਣੇ ਪਾਪਾਂ ਦੇ ਲਈ ਵੀ ਬਲੀ ਚੜ੍ਹਾਉਣੀ ਪੈਂਦੀ ਹੈ। 4ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ। 5ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ। 6ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।

ਇੰਜੀਲ

ਮਰਕੁ 10:46–52

46ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ। 47ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ! 48ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ! 49ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ। 50ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ। 51ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ! 52ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ