Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਅਕਤੂਬਰ 2027

ਸੋਮਵਾਰ · ਆਮ ਸਮੇਂ ਦਾ 30ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 30ਵੇਂ ਹਫ਼ਤੇ ਦਾ ਸੋਮਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਰੋਮ 8:12–17

12ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ। 13ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ। 14ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ। 15ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ। 16ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ। 17ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।

ਜਵਾਬੀ ਭਜਨ

ਜ਼ਬੂ 68:1, 3, 5–6, 19–20

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ! 3ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ! 5ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ। 6ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ। 19ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ। 20ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।

ਇੰਜੀਲ

ਲੂਕਾ 13:10–17

10ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ। 11ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ। 12ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ। 13ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ। 14ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ। 15ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ? 16ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ? 17ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ