ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 25
ਆਰਥੋਡਾਕਸ ਕੈਲੰਡਰ · 12 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 25 ਅਕਤੂਬਰ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ 19ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Martyrs Probos, Tarachos and Andronicus, at Tarsus in Cilicia († 304)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ। 2ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 3ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। 4ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ। 5ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ। 6ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ। 7ਇਸ ਲਈ ਤੁਹਾਡੇ ਸਾਰਿਆਂ ਦੇ ਲਈ ਮੈਨੂੰ ਇਹ ਮੰਨਣਾ ਉੱਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ, ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸਾਰੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ।
ਇੰਜੀਲ
36ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ। 37ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ। 38ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ। 39ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ। 40ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ। 41ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।” 42ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ? 43ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ। 44ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ। 45ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ। 46ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ। 47ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ। 48ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ। 49ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ? 50ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 12 ਸਿਵਲ ਕੈਲੰਡਰ ਦਾ ਅਕਤੂਬਰ 25 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ