Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 26

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਅਕਤੂਬਰ 2027

ਮੰਗਲਵਾਰ · ਆਮ ਸਮੇਂ ਦਾ 30ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 30ਵੇਂ ਹਫ਼ਤੇ ਦਾ ਮੰਗਲਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਰੋਮ 8:18–25

18ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ। 19ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ। 20ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ। 21ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ। 22ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ। 23ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ। 24ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ? 25ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।

ਜਵਾਬੀ ਭਜਨ

ਜ਼ਬੂ 126:1–6

1ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! 2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ! 3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ! 4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ! 5ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ। 6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!

ਇੰਜੀਲ

ਲੂਕਾ 13:18–21

18ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ? 19ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ। 20ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ? 21ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ