ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 26
ਆਰਥੋਡਾਕਸ ਕੈਲੰਡਰ · 13 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 26 ਅਕਤੂਬਰ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 19ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Martyrs Carpos, Papilus, Agathodoros and Agathonica, at Pergamun († 251)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
8ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ। 9ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ। 10ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ। 11ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ। 12ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ। 13ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ। 14ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।
ਇੰਜੀਲ
1ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ। 2ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ। 3ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 13 ਸਿਵਲ ਕੈਲੰਡਰ ਦਾ ਅਕਤੂਬਰ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ