Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 27

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਅਕਤੂਬਰ 2027

ਬੁੱਧਵਾਰ · ਆਮ ਸਮੇਂ ਦਾ 30ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 30ਵੇਂ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਰੋਮ 8:26–30

26ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ। 27ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ। 28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ। 29ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ। 30ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।

ਜਵਾਬੀ ਭਜਨ

ਜ਼ਬੂ 13:3–6

3ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ, 4ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ। 5ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ। 6ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।

ਇੰਜੀਲ

ਲੂਕਾ 13:22–30

22ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ। 23ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ? 24ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ। 25ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। 26ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ। 27ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ! 28ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ! 29ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ। 30ਉਸ ਸਮੇਂ ਬਹੁਤ ਸਾਰੇ ਜੋ ਪਿਛਲੇ ਹਨ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਪਿਛਲੇ ਹੋਣਗੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ