ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 27
ਆਰਥੋਡਾਕਸ ਕੈਲੰਡਰ · 14 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 27 ਅਕਤੂਬਰ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 19ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Martyrs Nazarius, Gervasius, Protasius and Celsius of Milan (1st C)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
12ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ। 13ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ। 14ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ। 15ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ। 16ਇਹ ਤਾਂ ਪਿਆਰ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਖੁਸ਼ਖਬਰੀ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ। 17ਪਰ ਓਹ ਨਿਸ਼ਕਪਟਤਾ ਨਾਲ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰੀਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ। 18ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ। 19ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ। 20ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ।
ਇੰਜੀਲ
22ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ। 23ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ। 24ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ। 25ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 14 ਸਿਵਲ ਕੈਲੰਡਰ ਦਾ ਅਕਤੂਬਰ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ