Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 28

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਅਕਤੂਬਰ 2027

ਵੀਰਵਾਰ · ਆਮ ਸਮੇਂ ਦਾ 30ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਰਸੂਲ ਸੰਤ ਸ਼ਮਊਨ ਅਤੇ ਸੰਤ ਯਹੂਦਾ

ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

ਅਫ਼ 2:19–22

19ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ! 20ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! 21ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। 22ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।

ਜਵਾਬੀ ਭਜਨ

ਜ਼ਬੂ 19:1–4

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ। 2ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ। 3ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ। 4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,

ਇੰਜੀਲ

ਲੂਕਾ 6:12–19

12ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ। 13ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ 14ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ 15ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ 16ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ। 17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ