Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 28

ਆਰਥੋਡਾਕਸ ਕੈਲੰਡਰ · 15 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 28 ਅਕਤੂਬਰ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 19ਵਾਂ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Venerable Euthymios the New, of Thessalonica and Monk of Mt Athos († 889)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਫਿਲਿੱ 1:20–27

20ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ। 21ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ। 22ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ। 23ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ। 24ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ। 25ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜਿਉਂਦਾ ਰਹਾਂਗਾ ਅਤੇ ਤੁਸੀਂ ਸਭਨਾਂ ਦੇ ਨਾਲ ਠਹਿਰਾਂਗਾ ਜਿਸ ਕਰਕੇ ਵਿਸ਼ਵਾਸ ਵਿੱਚ ਤੁਹਾਡੀ ਉਨੱਤੀ ਅਤੇ ਅਨੰਦ ਹੋਵੇ। 26ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ। 27ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।

ਇੰਜੀਲ

ਲੂਕਾ 9:7–11

7ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। 8ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ। 9ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ। 10ਰਸੂਲਾਂ ਨੇ ਵਾਪਸ ਆ ਕੇ ਜੋ ਕੁਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ। 11ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 15 ਸਿਵਲ ਕੈਲੰਡਰ ਦਾ ਅਕਤੂਬਰ 28 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ