ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 29
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਅਕਤੂਬਰ 2027
ਸ਼ੁੱਕਰਵਾਰ · ਆਮ ਸਮੇਂ ਦਾ 30ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 30ਵੇਂ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
1ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ। 2ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ। 3ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ। 4ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ। 5ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!
ਜਵਾਬੀ ਭਜਨ
12ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ! 13ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ। 14ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ। 15ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ। 19ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ। 20ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!
ਇੰਜੀਲ
1ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ। 2ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ। 3ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ? 4ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ। 5ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ। 6ਅਤੇ ਉਹ ਯਿਸੂ ਨੂੰ ਇਸ ਦਾ ਉੱਤਰ ਨਾ ਦੇ ਸਕੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ