ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 30
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਅਕਤੂਬਰ 2027
ਸ਼ਨੀਵਾਰ · ਆਮ ਸਮੇਂ ਦਾ 30ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 30ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ? ਕਦੇ ਨਹੀਂ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ। 2ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ? 11ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ। 12ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ। 25ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ। 26ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ, 27ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ। 28ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ। 29ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ।
ਜਵਾਬੀ ਭਜਨ
12ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ! 13ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ। 14ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ। 15ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ। 17ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ। 18ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
ਇੰਜੀਲ
1ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ। 7ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ 8ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ। 9ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ। 10ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ। 11ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ