Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 30

ਆਰਥੋਡਾਕਸ ਕੈਲੰਡਰ · 17 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 30 ਅਕਤੂਬਰ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 19ਵਾਂ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Holy Prophet Hosea († 820 BC)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 15:58–16:3

58ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ। 16:1ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ। 2ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ। 3ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ।

ਇੰਜੀਲ

ਲੂਕਾ 6:1–10

1ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ। 2ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ? 3ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ? 4ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ? 5ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ। 6ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ। 7ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ। 8ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ। 9ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?। 10ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 17 ਸਿਵਲ ਕੈਲੰਡਰ ਦਾ ਅਕਤੂਬਰ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ