Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 31

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 31 ਅਕਤੂਬਰ 2027

ਐਤਵਾਰ · ਆਮ ਸਮੇਂ ਦਾ 31ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 31ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਬਿਵ 6:2–6

2ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤਰੇ ਜੀਵਨ ਭਰ ਮੰਨਣ, ਤਾਂ ਜੋ ਤੁਹਾਡੇ ਦਿਨ ਲੰਮੇ ਹੋਣ। 3ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਬਹੁਤ ਹੀ ਵੱਧ ਜਾਓ। 4ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ। 5ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ 6ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ।

ਜਵਾਬੀ ਭਜਨ

ਜ਼ਬੂ 18:1–3, 46, 50

1ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ। 2ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ। 3ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ। 46ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ! 50ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।

ਦੂਜਾ ਪਾਠ

ਇਬਰਾ 7:23–28

23ਪਹਿਲੇ ਸਮੇਂ ਵਿੱਚ ਬਹੁਤ ਸਾਰੀ ਸੰਖਿਆ ਵਿੱਚ ਜਾਜਕ ਬਣੇ ਸਨ ਕਿਉਂਕਿ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ। 24ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ। 25ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ। 26ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ। 27ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ। 28ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ।

ਇੰਜੀਲ

ਮਰਕੁ 12:28–34

28ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ? 29ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ। 30ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ। 31ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ। 32ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ। 33ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ। 34ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ