ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 1
ਆਰਥੋਡਾਕਸ ਕੈਲੰਡਰ · 19 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 1 ਨਵੰਬਰ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ 20ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Holy Righteous John, Wonderworker of Kronstadt and All Russia (ROCOR)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
12ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ। 13ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ। 14ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। 15ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, 16ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
ਇੰਜੀਲ
18ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ? 19ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ। 20ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ! 21ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਕਿਸੇ ਨੂੰ ਨਾ ਦੱਸਿਓ! 22ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 19 ਸਿਵਲ ਕੈਲੰਡਰ ਦਾ ਨਵੰਬਰ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ