ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 2
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਨਵੰਬਰ 2027
ਮੰਗਲਵਾਰ · ਆਮ ਸਮੇਂ ਦਾ 31ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਸਾਰੇ ਸੁਰਗਵਾਸੀ ਵਿਸ਼ਵਾਸੀ
ਯਾਦ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
6ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ। 7ਅਤੇ ਇਸ ਪਰਬਤ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ। 8ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ। 9ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ।
ਜਵਾਬੀ ਭਜਨ
1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
ਦੂਜਾ ਪਾਠ
12ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ। 13ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ। 14ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵਿਅਰਥ ਹੈ ਅਤੇ ਤੁਹਾਡੀ ਵਿਸ਼ਵਾਸ ਬੇਕਾਰ ਹੈ। 15ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ। 16ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਨਹੀਂ ਜੀ ਉੱਠਿਆ ਹੈ। 17ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡੀ ਵਿਸ਼ਵਾਸ ਵਿਅਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ। 18ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ। 19ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ। 20ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ! 21ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ। 22ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ। 23ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ। 24ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ। 25ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ। 26ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ।
ਇੰਜੀਲ
ਜਾਂ: ਯੂਹ 1:1–5, 9–14
27ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ? 28ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ। 29ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ! 30ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ! 31ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ। 32ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ। 33ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ। 34ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। 35ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ