Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 2

ਆਰਥੋਡਾਕਸ ਕੈਲੰਡਰ · 20 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 2 ਨਵੰਬਰ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 20ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Great Martyr Artemius of Antioch († 362)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਫਿਲਿੱ 2:16–23

16ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ। 17ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ। 18ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ। 19ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ। 20ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ। 21ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ। 22ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ। 23ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ।

ਪੱਤ੍ਰੀ (ਸੰਤ ਆਰਤੇਮੀਅਸ ਲਈ)

2 ਤਿਮ 2:1–10

1ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ। 2ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ। 3ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ। 4ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ। 5ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ। 6ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ। 7ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ। 8ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ। 9ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ। 10ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ।

ਇੰਜੀਲ

ਲੂਕਾ 9:23–27

23ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। 24ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। 25ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ? 26ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾ। 27ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 20 ਸਿਵਲ ਕੈਲੰਡਰ ਦਾ ਨਵੰਬਰ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ