Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 3

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਨਵੰਬਰ 2027

ਬੁੱਧਵਾਰ · ਆਮ ਸਮੇਂ ਦਾ 31ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 31ਵੇਂ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਮਾਰਟਿਨ ਡੀ ਪੋਰੇਸ, ਧਰਮਸੰਘੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਰੋਮ 13:8–10

8ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ। 9ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। 10ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।

ਜਵਾਬੀ ਭਜਨ

ਜ਼ਬੂ 112:1–2, 4–5, 9

1ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ। 2ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ। 4ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ। 5ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ। 9ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।

ਇੰਜੀਲ

ਲੂਕਾ 14:25–33

25ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ, 26ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ। 27ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ। 28ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ? 29ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ 30ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ! 31ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ? 32ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ। 33ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ