Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 4

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਨਵੰਬਰ 2027

ਵੀਰਵਾਰ · ਆਮ ਸਮੇਂ ਦਾ 31ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 31ਵੇਂ ਹਫ਼ਤੇ ਦਾ ਵੀਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਚਾਰਲਸ ਬੋਰੋਮੀਓ, ਬਿਸ਼ਪ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਰੋਮ 14:7–12

7ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ। 8ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ। 9ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ। 10ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ। 11ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ। 12ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।

ਜਵਾਬੀ ਭਜਨ

ਜ਼ਬੂ 27:1, 4, 13–14

1ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ? 4ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ। 13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ। 14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!

ਇੰਜੀਲ

ਲੂਕਾ 15:1–10

1ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ। 2ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ! 3ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ, 4ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ? 5ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ, 6ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ। 7ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ। 8ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ? 9ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ। 10ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ