ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 5
ਆਰਥੋਡਾਕਸ ਕੈਲੰਡਰ · 23 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 5 ਨਵੰਬਰ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 20ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Holy Apostle James, the Brother of the Lord († ca.63)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
8ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ। 9ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ। 10ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ। 11ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ। 12ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ। 13ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ, 14ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ। 15ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ। 16ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ। 17ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ। 18ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ। 19ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ।
ਪੱਤ੍ਰੀ (ਸੰਤ ਯਾਕੂਬ ਲਈ)
11ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ। 12ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ। 13ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ। 14ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ। 15ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ। 16ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ, 17ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ। 18ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ। 19ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।
ਇੰਜੀਲ
1ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ। 2ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ। 3ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ। 4ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ। 5ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ। 6ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ। 7ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ। 8ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ। 9ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ। 10ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ 11ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ। 12ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ। 13ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ। 14ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ। 15ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ!
ਇੰਜੀਲ (ਸੰਤ ਯਾਕੂਬ ਲਈ)
54ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ? 55ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ? 56ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ? 57ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ। 58ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 23 ਸਿਵਲ ਕੈਲੰਡਰ ਦਾ ਨਵੰਬਰ 5 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ