ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 6
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਨਵੰਬਰ 2027
ਸ਼ਨੀਵਾਰ · ਆਮ ਸਮੇਂ ਦਾ 31ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 31ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
3ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ। 4ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ। 5ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ। 6ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ। 7ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ। 8ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ। 9ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ। 16ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। 22ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ। 23ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। 24ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ। 25ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। 26ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। 27ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!
ਜਵਾਬੀ ਭਜਨ
2ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ! 3ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ। 4ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ। 5ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ। 10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ। 11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
ਇੰਜੀਲ
9ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ। 10ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ। 11ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?। 12ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ? 13ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। 14ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ। 15ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ