Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 7

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਨਵੰਬਰ 2027

ਐਤਵਾਰ · ਆਮ ਸਮੇਂ ਦਾ 32ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 32ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

1 ਰਾਜਾ 17:10–16

10ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ। 11ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ। 12ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ। 13ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ। 14ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ। 15ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ। 16ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।

ਜਵਾਬੀ ਭਜਨ

ਜ਼ਬੂ 146:7–10

7ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ। 8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ। 9ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ। 10ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!

ਦੂਜਾ ਪਾਠ

ਇਬਰਾ 9:24–28

24ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ। 25ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ-ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ। 26ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ। 27ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ। 28ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।

ਇੰਜੀਲ

ਮਰਕੁ 12:38–44

38ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਉਪਦੇਸ਼ਕਾਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤਰ ਪਹਿਨ ਕੇ ਤੁਰਨਾਂ ਫਿਰਨਾ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ 39ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ। 40ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ। 41ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ। 42ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ। 43ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ। 44ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ