ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 8
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਨਵੰਬਰ 2027
ਸੋਮਵਾਰ · ਆਮ ਸਮੇਂ ਦਾ 32ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 32ਵੇਂ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ, 2ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ, 3ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ। 4ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ। 5ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ, 6ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!। 7ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ? 8ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ! 9ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ, 10ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
ਇੰਜੀਲ
1ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ! 2ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ। 3ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ। 4ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ। 5ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ। 6ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ