Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 9

ਆਰਥੋਡਾਕਸ ਕੈਲੰਡਰ · 27 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 9 ਨਵੰਬਰ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 21ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Martyr Nestor of Thessalonica († c. 306)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਕੁਲੁੱ 1:1–2, 7–11

1ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ। 2ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ। 7ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ। 8ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ। 9ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋ 10ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ। 11ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ।

ਇੰਜੀਲ

ਲੂਕਾ 11:1–10

1ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ। 2ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ, 3ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ। 4ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ। 5ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ। 6ਕਿਉਂ ਜੋ ਮੇਰਾ ਇੱਕ ਮਿੱਤਰ ਦੂਰੋਂ ਸਫ਼ਰ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਉਸ ਨੂੰ ਭੋਜਨ ਕਰਾਉਣ ਵਾਸਤੇ ਕੁਝ ਵੀ ਨਹੀਂ ਹੈ। 7ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ। 8ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ। 9ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। 10ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 27 ਸਿਵਲ ਕੈਲੰਡਰ ਦਾ ਨਵੰਬਰ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ