ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 10
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਨਵੰਬਰ 2027
ਬੁੱਧਵਾਰ · ਆਮ ਸਮੇਂ ਦਾ 32ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 32ਵੇਂ ਹਫ਼ਤੇ ਦਾ ਬੁੱਧਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਲਿਓ ਮਹਾਨ, ਪੋਪ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
3ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ। 4ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ। 6ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ। 7ਪਰੰਤੂ ਤੁਸੀਂ ਇਨਸਾਨ ਵਾਂਗੂੰ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!
ਇੰਜੀਲ
11ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ। 12ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ। 13ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ! 14ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ। 15ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ। 16ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ। 17ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ? 18ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ? 19ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
ਅੱਜ ਦੇ ਸੰਤ
- ਸੰਤ ਲਿਓ ਮਹਾਨ, ਪੋਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ