ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 10
ਆਰਥੋਡਾਕਸ ਕੈਲੰਡਰ · 28 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 10 ਨਵੰਬਰ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 21ਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Great Martyr Paraskeva (Piatnitsa) of Iconium (3rd C)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
18ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ। 19ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ। 20ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ। 21ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ। 22ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ। 23ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।
ਇੰਜੀਲ
9ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। 10ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ। 11ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ? 12ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ? 13ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 28 ਸਿਵਲ ਕੈਲੰਡਰ ਦਾ ਨਵੰਬਰ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ